ਸਭਸੇ ਤੇਜ਼ ਮੀਡੀਆ (ਜਤਿੰਦਰ ਕੁਮਾਰ ਸ਼ਰਮਾ) 17 ਅਕਤੂਬਰ ਚੰਡੀਗੜ੍ਹ ਅੱਜ ਭਾਰਤੀ ਜਨਤਾ ਪਾਰਟੀ ਪੰਜਾਬ ਦੀ ਸਪੋਕਸਪਰਸਨ ਅਮਨਜੋਤ ਕੌਰ ਰਾਮੂਵਾਲੀਆ ਨੇ ਚਿੰਤਾ ਜ਼ਾਹਰ ਕੀਤੀ ਕਿ ਪੰਜਾਬ ਅਤੇ ਹੋਰ ਸੂਬਿਆਂ ਵਿਚ ਸਿੱਖ ਸਮਾਜ ਦੀ ਘਟ ਰਹੀ ਗਿਣਤੀ ਨੂੰ ਬਚਾਉਣ ਲਈਧਿਆਨ ਦਿੱਤਾ ਜਾਵੇ ਕਿਉਂਕਿ ਇਹ ਵਿਸ਼ਾ ਬੜਾ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਉਪਰਾਲੇ ਕਰਨੇ ਚਾਹੀਦੇ ਹਨ ਅਤੇ ਸਿੱਖ ਦੀ ਘਟ ਰਹੀ ਗਿਣਤੀ ਦੇ ਕਾਰਨਾਂ ਨੂੰ ਜਾਣਨਾ ਚਾਹੀਦਾ ਹੈ ਕਿਉਂਕਿ ਸਿੱਖੀ ਨਾਲ ਸਬੰਧਤ ਗ਼ਰੀਬੀ ਅਤੇ ਕਮਜ਼ੋਰੀ ਅਤੇ ਬਿਮਾਰੀਆਂ ਕਾਰਨ ਪੱਛੜੇ ਲੋਕਾਂ ਨੂੰ ਹੋਰ ਧਰਮਾਂ ਦਾ ਸਹਾਰਾ ਲੈ ਕੇ ਆਪਣੀ ਹੋਂਦ ਨੂੰ ਬਚਾਉਣਾ ਪੈ ਰਿਹਾ ਹੈ ਇਸ ਲਈ ਸਾਨੂੰ ਸਾਰਿਆਂ ਨੂੰ ਅਤੇ ਵਿਸ਼ੇਸ਼ ਕਰਕੇ ਸਿੱਖਾਂ ਦੀ ਸਿਰਮੌਰ ਸੰਸਥਾਵਾਂ ਪੰਜੇ ਤਖ਼ਤਾਂ ਅਤੇ ਹੋਰ ਜਥੇਬੰਦੀਆਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਉਨ੍ਹਾਂ ਨੇ ਇਸ ਸਬੰਧੀ ਉਨ੍ਹਾਂ ਕਿਹਾ ਕਿ ਮੈਂ ਇਕਬਾਲ ਸਿੰਘ ਲਾਲਪੁਰਾ ਜੀ ਦਾ ਵੀ ਇਸ ਲਈ ਧੰਨਵਾਦ ਕਰਦੀ ਹਾਂ ਕਿ ਉਨ੍ਹਾਂ ਨੇ ਇਸ ਮੁੱਦੇ ਨੂੰ ਪ੍ਰਮੁੱਖਤਾ ਨਾਲ ਉਠਾਇਆ ਅਤੇ ਉਸ ਪਰ ਕੰਮ ਕਰ ਰਹੇ ਹਨ ਅਤੇ ਇਸ ਸਬੰਧੀ ਸਾਨੂੰ ਸਾਰੀਆਂ ਜਥੇਬੰਦੀਆਂ ਅਗਾਂਹਵਧੂ ਬੁੱਧੀਜੀਵੀਆਂ ਧਰਮ ਚਿੰਤਕਾਂ ਅਤੇ ਹੋਰ ਸਿੱਖ ਸਮਾਜ ਨਾਲ ਜੁੜੀਆਂ ਸੰਸਥਾਵਾਂ ਨੂੰ ਇਕੱਠੇ ਹੋ ਕੇ ਘਟ ਰਹੀ ਸਿੱਖਾਂ ਦੀ ਗਿਣਤੀ ਨੂੰ ਬਚਾਉਣਾ ਚਾਹੀਦਾ ਹੈ