ਸਭਸੇ ਤੇਜ਼ ਮੀਡੀਆ (ਜਤਿੰਦਰ ਕੁਮਾਰ ਸ਼ਰਮਾ) 28 ਅਕਤੂਬਰ ਚੰਡੀਗਡ਼੍ਹ :-ਮੁੱਖ ਮੰਤਰੀ ਚੰਨੀ ਕਰਨ ਬੇਰੁਜ਼ਗਾਰ ਅਧਿਆਪਕ ਦੀਆਂ ਮੰਗਾਂ ਦਾ ਹੱਲ ਭਾਜਪਾ ਦੇ ਬੁਲਾਰੇ ਪੰਜਾਬ ਅਤੇ ਸੀਨੀਅਰ ਭਾਜਪਾ ਨੇਤਾ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਅੱਜ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਧਰਨੇ ਵਾਲੀ ਜਗ੍ਹਾ ਪੁੱਜ ਕੇ ਉਨ੍ਹਾਂ ਦੀਆਂ ਮੰਗਾਂ ਨਾਲ ਸਹਿਮਤੀ ਪ੍ਰਗਟਾਈ ।ਇਸ ਮੌਕੇ ਤੇ ਬੀਬੀ ਰਾਮੂਵਾਲੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਭਾਜਪਾ ਇਨ੍ਹਾਂ ਮੰਗਾਂ ਨੂੰ ਲੈ ਕੇ ਪੂਰੀ ਤਰ੍ਹਾਂ ਸੰਜੀਦਾ ਹੈ ।
ਪਹਿਲਾਂ ਅਕਾਲੀ ਸਰਕਾਰ ਦੌਰਾਨ ਅਤੇ ਫਿਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਪਹਿਲਾਂ ਸਾਢੇ ਚਾਰ ਸਾਲ ਤੋਂ ਵੀ ਵੱਧ ਸਮੇਂ ਤੋਂ ਆਪਣੀਆਂ ਮੰਗਾਂ ਦੇ ਲਈ ਸੜਕਾਂ ਤੇ ਹਨ ,ਪ੍ਰੰਤੂ ਉਨ੍ਹਾਂ ਦਾ ਕੋਈ ਹੱਲ ਨਹੀਂ ਕੱਢਿਆ ਗਿਆ ।ਬੀਬੀ ਰਾਮੂਵਾਲੀਆ ਨੇ ਕਿਹਾ ਕਿ ਇਹ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮੁੱਖ ਮੰਤਰੀ ਦੇ ਬਿਲਕੁਲ ਨੇੜੇ ਦਾ ਇਲਾਕਾ ਹੈ ਅਤੇ ਮੁੱਖ ਮੰਤਰੀ ਚੰਨੀ ਨੂੰ ਇਸ ਮਾਮਲੇ ਵਿੱਚ ਦਖ਼ਲ ਦੇ ਕੇ ਬੇਰੁਜ਼ਗਾਰ ਪੀ ਟੀ ਆਈ ਅਧਿਆਪਕ ਯੂਨੀਅਨ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ ।ਬੀਬੀ ਰਾਮੂਵਾਲੀਆ ਨੇ ਕਿਹਾ ਕਿ ਜਦੋਂ ਤਕ ਇਨ੍ਹਾਂ ਨੂੰ ਇਨ੍ਹਾਂ ਦੇ ਹੱਕ ਨਹੀਂ ਦਿੱਤੇ ਜਾਂਦੇ ,ਉਦੋਂ ਤਕ ਇਸੇ ਤਰ੍ਹਾਂ ਸਰਕਾਰ ਪ੍ਰਤੀ ਲਗਾਤਾਰ ਰੋਸ ਪ੍ਰਦਰਸ਼ਨ ਹੁੰਦਾ ਰਹੇਗਾ । ਇਸ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਨ੍ਹਾਂ ਦੇ ਹੱਕਾਂ ਲਈ ਅੱਗੇ ਵਧਣਾ ਚਾਹੀਦਾ ਹੈ ਅਤੇ ਅੱਗੇ ਵੱਧ ਕੇ ਉਨ੍ਹਾਂ ਦੇ ਹੱਕ ਪੂਰੇ ਕਰਨੇ ਚਾਹੀਦੇ ਹਨ ।